ਬਰਗਾੜੀ ਕਾਂਡ ਦੇ ਦੋਸ਼ੀਆਂ ਬਾਰੇ ਸੁਖਪਾਲ ਖੇਹਰਾ ਦਾ ਵੱਡਾ ਬਿਆਨ ,ਦੋਸ਼ੀਆਂ ਨੂੰ ਬਚਾਉਣ ਵਾਲਿਆਂ ਦਾ ਨਾਮ ਕੀਤਾ ਨਸ਼ਰ

ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ

ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੀ ਵਿਚਾਰਧਾਰਾ ਤੋਂ ਹਟ ਕੇ ਚੱਲ ਰਹੇ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਆਪ’ ਦੀ ਸਥਾਨਕ ਸ਼ਹਿਰੀ ਇਕਾਈ ਦੇ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਵਾਲੀ ਬਾਡੀ ਨੂੰ ਭੰਗ ਕਰਵਾਉਣ ਤੋਂ ਬਾਅਦ ਤਕਰੀਬਨ ਸਾਰੇ ਮੈਂਬਰਾਂ ਨੂੰ ਆਪਣੇ ਖੇਮੇ ਵਿਚ ਸ਼ਾਮਲ ਕਰਨ ਵਿਚ ਕਾਮਯਾਬ ਹੋ ਗਏ ਹਨ। ਸਥਾਨਕ ਇਕਾਈ ਦੇ ਨਾਲ ਵਿਸ਼ੇਸ਼ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਅੰਮ੍ਰਿਤਸਰ ਪਹੁੰਚੇ ਖਹਿਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਸਰਕਾਰ ‘ਤੇ ਗੰਭੀਰ ਦੋਸ਼ ਲਾਉੁਂਦੇ ਕਿਹਾ ਕਿ ਉਹ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੀ ਜਨਤਾ ਨੂੰ ਦੱਸਣਾ ਹੋਵੇਗਾ ਕਿ ਹੁਣ ਅਜਿਹੀ ਕੀ ਸਥਿਤੀ ਪੈਦਾ ਹੋ ਗਈ ਹੈ ਕਿ ਬਰਗਾੜੀ ਕਾਂਡ ਦੀ ਜਾਂਚ ਉਨ੍ਹਾਂ ਨੂੰ ਸੀ. ਬੀ. ਆਈ. ਦੇ ਹਵਾਲੇ ਕਰਨੀ ਪਈ ਹੈ। ਜਲਦੀ ਹੀ ‘ਆਪ’ ਦੇ ਵਿਧਾਇਕ ਅਤੇ ਗਠਿਤ ਕੀਤੀ ਗਈ ਪੀ. ਏ. ਸੀ. ਕਮੇਟੀ ਦੇ ਮੈਂਬਰ ਸੂਬੇ ਦੇ ਗਵਰਨਰ ਨਾਲ ਮੁਲਾਕਾਤ ਕਰ ਕੇ ਬਰਗਾੜੀ ਕਾਂਡ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਕਾਰਨ ਹਰ ਪਾਸੇ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੇ ਹਲਕਾ ਪਟਿਆਲਾ ਵਿਚ 7 ਨਿਰਦੋਸ਼ ਨੌਜਵਾਨਾਂ ‘ਤੇ ਪੁਲਸ ਵਲੋਂ ਸ਼ਰਾਬੀ ਹਾਲਤ ਵਿਚ ਮਾਰਕੁੱਟ ਕਰਨ ਦਾ ਮਾਮਲਾ ਉਠਾਇਆ। ਇਨ੍ਹਾਂ ਨੌਜਵਾਨਾਂ ਨੇ ਪੁਲਸ ਤੋਂ ਇਹ ਪੁੱਛ ਲਿਆ ਸੀ ਕਿ ਉਨ੍ਹਾਂ ਦਾ ਆਖਿਰ ਕਸੂਰ ਕੀ ਹੈ? ਉਨ੍ਹਾਂ ਸਥਾਨਕ ਪਿੰਡ ਖਿਆਲਾ ਕਲਾਂ ਦੇ ਸਰਪੰਚ ਸਰਬਜੀਤ ਸਿੰਘ ਦੀ ਹੱਤਿਆ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਸਰਬਜੀਤ ਸਰਪੰਚ ਚਾਹੇ ਅਕਾਲੀ ਦਲ ਨਾਲ ਹੀ ਸੰਬੰਧਤ ਸੀ ਪਰ ਇਨਸਾਨੀਆ ਦੇ ਨਾਤੇ ਅਜਿਹੀ ਦਰਦਨਾਕ ਘਟਨਾ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ।

ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ

Leave a Reply

Your email address will not be published. Required fields are marked *