ਸ਼ਿਲਾੰਗ ਚ ਸਿਖਾਂ ਦੇ ਘਰਾਂ ਤੇ ਭੀੜ ਵੱਲੋਂ ਹਮਲਾ II ਗੁਰਦਵਾਰਾ ਸਾਹਿਬ ਦੀ ਵੀ ਕੀਤੀ ਭੰਨ ਤੋੜ ….ਜਾਣੋ ਪੂਰੀ ਖ਼ਬਰ

ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਵਿਚ ਸਿੱਖਾਂ ਦੇ ਘਰਾਂ ‘ਤੇ ਹੋਏ ਹਮਲੇ ‘ਤੇ ਸਿੱਖਾਂ ਨੂੰ ਸੁਰੱਖਿਆ ਦੇਣ ਬਾਰੇ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਸ਼ਿਲਾਂਗ ਵਿਚ ਹੋਰ ਤਬਕੇ ਦੇ ਲੋਕਾਂ ਵਲੋਂ ਸਿੱਖਾਂ ਦੇ ਘਰਾਂ ‘ਤੇ ਹਮਲਾ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਨੂੰ ਵੀ ਨੁਕਸਾਨ ਪਹੁੰਚਾਇਇਸ ਬੈਠਕ ਵਿਚ ਉਨ੍ਹਾਂ ਨਾਲ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਰਾਜਸਭਾ ਮੈਂਬਰ ਨਰੇਸ਼ ਗੁਜਰਾਲ ਵੀ ਹਾਜ਼ਰ ਸਨ। ਸੁਖਬੀਰ ਨੇ ਦੱਸਿਆ ਕਿ ਸਿੱਕਮ ਦੇ ਇਕ ਗੁਰਦੁਆਰੇ ‘ਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਇਸ ਵਿਸ਼ੇ ਨੂੰ ਗ੍ਰਹਿ ਮੰਤਰੀ ਸਾਹਮਣੇ ਰੱਖਿਆ ਅਤੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਇਸ ਸਬੰਧੀ ਗੱਲ ਕਰਨ ਤਾਂ ਕਿ ਇਸ ਵਿਵਾਦ ਨੂੰ ਖ਼ਤਮ ਕੀਤਾ ਜਾ ਸਕੇ।ਆ ਗਿਆ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਵਫਦ ਸਿੱਕਮ ਅਤੇ ਸ਼ਿਲਾਂਗ ਭੇਜਿਆ ਜਾ ਰਿਹਾ ਹੈ ਜਿਸ ਵਿਚ ਡੀ. ਐੱਸ. ਜੀ. ਐੱਮ. ਸੀ. ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹੋਣਗੇ। ਇਹ ਮੰਡਲ ਦੋਵਾਂ ਥਾਵਾਂ ‘ਤੇ ਜਾ ਕੇ ਉੱਥੋਂ ਦੇ ਮੁੱਖ ਮੰਤਰੀਆਂ ਤੇ ਸਿੱਖ ਭਾਈਚਾਰੇ ਨਾਲ ਮੁਲਾਕਾਤ ਕਰੇਗਾ। ਸ਼ਿਲਾਂਗ ‘ਚ ਗੁਰਦੁਆਰੇ ‘ਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਬੜਾ ਬਜ਼ਾਰ, ਪੰਜਾਬੀ ਲਾਈਨ ਸ਼ਿਲਾਂਗ ਦੀ ਇਹ ਘਟਨਾ ਹੈ। ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਗਏ ਹਨ। ਦੱਸਣਯੋਗ ਹੈ ਕਿ ਸ਼ਿਲਾਂਗ ‘ਚ 600 ਤੋਂ ਜ਼ਿਆਦਾ ਸਿੱਖ ਪਰਿਵਾਰ ਰਹਿੰਦੇ ਹਨ ਅਤੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ।

ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ

Leave a Reply

Your email address will not be published. Required fields are marked *